ਪਠਾਨਕੋਟ: ਪੰਜਾਬ ਪੁਲਿਸ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕਰ ਰਹੀ ਹੈ ਜਾਗਰੂਕ
ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਪੁਲਿਸ ਦੇ ਮੁਲਾਜ਼ਮ ਆਪਣੀ ਡਿਊਟੀ 'ਤੇ ਦਿਨ-ਰਾਤ ਮੂਸਤੈਦ ਹਨ। ਇਸੇ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਠਾਨਕੋਟ ਦੀ ਪੁਲਿਸ ਨੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਦਿਆਂ ਪੰਜਾਬ ਸਰਕਾਰ ਵੱਲੋਂ ਬਣਾਈ 'ਕੋਵਾ' ਐਪ ਅਤੇ 'ਮਿਸ਼ਨ ਫ਼ਤਿਹ' ਬਾਰੇ ਦੱਸਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਦੂਰੀ ਬਣਾਈ ਰੱਖਣ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦਾ ਇਸਤੇਮਾਲ ਕਰਨ ਅਤੇ ਜ਼ਿਆਦਾ ਤੋਂ ਜ਼ਿਆਦਾ ਸੈਨੇਟਾਈਜ਼ਰ ਦੀ ਵਰਤੋਂ ਕਰਨ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ।