ਪੰਜਾਬ

punjab

By

Published : May 6, 2021, 10:01 AM IST

ETV Bharat / videos

ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਜਲੰਧਰ: ਪੰਜਾਬ ਵਿੱਚ ਲਗਾਤਾਰ ਕੋਰੋਨਾ ਮਹਾਂਮਾਰੀ ਵੱਧਦੀ ਹੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਮਿੰਨੀ ਲੋਗੋ ਲਗਾਇਆ ਗਿਆ ਹੈ ਅਤੇ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ। ਜਿੱਥੇ ਕਿ ਆਉਣ ਜਾਣ ਵਾਲੇ ਲੋਕਾਂ ਨੂੰ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕੋਰੋਨਾ ਮਹਾਮਾਰੀ ਦੀਆਂ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੁਤਾਬਿਕ ਬਾਹਰੋਂ ਆਉਣ-ਜਾਣ ਵਾਲੇ ਵਾਹਨਾਂ ਦੀ ਮੁਸਤੈਦ ਹੋਕੇ ਚੈਕਿੰਗ ਕਰ ਰਹੀ ਹੈ। ਉਥੇ ਹੀ ਆਣ-ਜਾਣ ਵਾਹਨਾ ਦੀ ਚੈਕਿੰਗ ਦੌਰਾਨ ਲੋਕਾ ਨੂੰ ਕੋਰੋਨਾ ਮਹਾਂਮਾਰੀ ਦੀ ਪਾਲਣਾ ਕਰਵਾਉਣ ਤੇ ਮੂੰਹ ਤੇ ਮਾਸਕ ਪਾ ਕੇ ਰੱਖਣ ਦੀ ਹਦਾਇਤ ਦਿੱਤੀ ਜਾ ਰਹੀ ਹੈ। ਜਲੰਧਰ ਤੋ ਜੰਮੂ ਕਸ਼ਮੀਰ ਮਾਰਗ ਭੋਗਪੁਰ ਪੁਲਿਸ ਵੱਲੋਂ ਜੰਮੂ-ਪਠਾਨਕੋਟ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਲੋਕਾ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ। ਜੋ ਲੋਕ ਪਾਲਣਾ ਨਹੀਂ ਕਰਦੇ ਉਹਨਾ ਦੇ ਚਲਾਨ ਕੀਤੇ ਜਾ ਰਹੇ ਹਨ।

ABOUT THE AUTHOR

...view details