ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸੰਯੁਕਤ ਸਮਾਜ ਮੋਰਚਾ ’ਤੇ ਲਗਾਏ ਗੰਭੀਰ ਇਲਜ਼ਾਮ ! - Sanyukt Samaj Morcha in Hoshiarpur
ਹੁਸ਼ਿਆਰਪੁਰ: ਕਿਸਾਨੀ ਅੰਦੋਲਨ ਦੇ ਵਿੱਚ ਸਭ ਤੋਂ ਵੱਧ ਸਹਿਯੋਗ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਦਿੱਤਾ ਹੈ ਪਰ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚੇ ਵੱਲੋਂ ਜਿੰਨ੍ਹਾਂ ਉਮੀਦਵਾਰਾਂ ਨੂੰ ਟਿਕਟ ਦੇਕੇ ਮੈਦਾਨ ਵਿੱਚ ਉਤਾਰਿਆ ਹੈ ਉਨ੍ਹਾਂ ਦਾ ਕਿਸਾਨੀ ਅੰਦੋਲਨ ਵਿੱਚ ਕੋਈ ਸਬੰਧ ਨਹੀਂ ਹੈ ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਜੋ ਗੜ੍ਹਸ਼ੰਕਰ ਦੇ ਪਿੰਡ ਬਿੰਜੋ ਅਤੇ ਸੁੰਨੀ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪਿੰਡਾਂ ਵਿਕਾਸ ਰੋਕ ਕੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ ਗਿਆ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਉਣ ਦੇ ਲਈ ਆਪਣਾ ਮਨ ਬਣਾ ਚੁੱਕੇ ਹਨ ਅਤੇ ਉਹ ਹਲਕਾ ਗੜ੍ਹਸ਼ੰਕਰ ਵਿੱਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।