ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ :ਪੰਜਾਬ ਰੋਡਵੇਜ਼ ਬਟਾਲਾ ਡੀਪੂ ਕੇ ਕਰਮਚਾਰੀਆਂ ਨੇ ਆਪਣੀ ਹੱਕੀ ਮੰਗਾਂ ਦੇ ਲਈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਤੇ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਲੈਰਿਕਲ ਵਿਭਾਗ ਨੇ ਵੀ ਵਰਕਰਾਂ ਦਾ ਸਮਰਥਨ ਕੀਤਾ। ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਸਰਕਾਰ ਕੋਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ ਤੇ ਨਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਹੈ। ਮੰਗਾਂ ਨਾ ਮੰਨੇ ਜਾਣ 'ਤੇ ਉਨ੍ਹਾਂ ਪ੍ਰਦਰਸ਼ਨ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।