ਪੰਜਾਬ ਸਟੇਟ ਕਰਮਚਾਰੀ ਦਲ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - Punjab State Karamchari Dal
ਫ਼ਤਿਹਗੜ੍ਹ ਸਾਹਿਬ : ਪੰਜਾਬ ਸਟੇਟ ਕਰਮਚਾਰੀ ਦਲ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਸਾਹਮਣੇ ਸਥਿਤ ਜਥੇਬੰਦੀ ਦੇ ਜ਼ਿਲ੍ਹਾ ਦਫ਼ਤਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਤੱਕ ਰੋਸ ਮਾਰਚ ਕੱਢਿਆ ਗਿਆ। ਮੁੱਖ ਮੰਤਰੀ ਦੇ ਨਾਂਅ ਏ.ਡੀ.ਸੀ (ਵਿਕਾਸ) ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਲਗਾਤਾਰ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੀਟਿੰਗਾਂ ਦਾ ਸਮਾਂ ਮੰਗਿਆ ਜਾ ਰਿਹਾ ਹੈ, ਪਰ ਸਰਕਾਰ ਦਾ ਰਵੱਈਆ ਨਾਂਹ ਪੱਖੀ ਹੀ ਰਿਹਾ ਹੈ।