ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਿਨੀਸਟ੍ਰੀਅਲ ਸਰਵਿਸ ਯੂਨੀਅਨ ਵੱਲੋਂ ਕੀਤਾ ਗਿਆ ਪ੍ਰਦਰਸ਼ਨ - ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ
ਹੁਸ਼ਿਆਰਪੁਰ: ਜ਼ਿਲ੍ਹੇ ’ਚ ਪੰਜਾਬ ਸਟੇਟ ਮਿਨੀਸਟ੍ਰੀਅਲ ਸਰਵਿਸਜ਼ ਯੂਨੀਅਨ ਦੀ ਕਾਲ ’ਤੇ ਸੂਬੇ ਭਰ ਦੇ ਸਾਰੇ ਦਫਤਰਾਂ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਅਤੇ ਸਿਵਲ ਸਕੱਤਰ ਪੰਜਾਬ ਦੇ ਮਿਨੀਸਟ੍ਰੀਅਲ ਕਰਮਚਾਰੀਆਂ ਨੇ ਆਪਣੇ ਦਫਤਰਾਂ ਦੇ ਬਾਹਰ ਰੋਸ ਰੈਲੀਆਂ ਕੀਤੀਆਂ ਗਈਆਂ। ਇਸ ਰੈਲੀ ਨੂੰ ਲੋਕ ਨਿਰਮਾਣ ਵਿਭਾਗ ਸਰਕਲ ਦਫਤਰ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਪ੍ਰਧਾਨ ਅਨੀਰੁੱਧ ਮੌਦਗਿਲ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਮੁਲਾਜ਼ਮਾਂ ਨੂੰ ਪੂਰੀ ਬਣਦੀ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ, ਡੀਏ ਦੀਆਂ ਕਿਸ਼ਤਾਂ ਪੈਂਡਿੰਗ ਚੱਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।