ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਕਲਮਛੋੜ ਹੜਤਾਲ ਜਾਰੀ - ਮੁਲਾਜ਼ਮਾਂ ਦਾ ਸੋਸ਼ਣ
ਸ੍ਰੀ ਫਤਿਹਗੜ੍ਹ ਸਾਹਿਬ: ਅਧਿਆਪਕਾਂ, ਪਟਵਾਰੀਆਂ ਤੋਂ ਬਾਅਦ ਹੁਣ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ (Government of Punjab) ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਤਹਿਤ ਪੰਜਾਬ ਦੇ ਸਮੂਹ ਵਿਭਾਗਾਂ ਸਮੇਤ ਸਿਵਲ ਸਕੱਤਰੇਤ ਦੇ ਮੁਲਾਜ਼ਮ ਕਲਮਛੋੜ ਹੜਤਾਲ ’ਤੇ ਰਹਿਣਗੇ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾਕੇ ਮੁਲਾਜ਼ਮਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ, ਡੀ.ਏ. ਦੀਆਂ ਬਕਾਇਤਾ ਕਿਸ਼ਤਾ ਜਾਰੀ ਨਾ ਕਰਨਾ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਖਿਲਾਫ਼ 22 ਜੂਨ ਨੂੰ ਦਫ਼ਤਰ ਤੋਂ ਵਰਕਾਊਟ ਕੀਤਾ ਗਿਆ ਸੀ ਅਤੇ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਨਾ ਕੀਤਾ ਤਾਂ ਪੰਜਾਬ ਸਰਕਾਰ ਖਿਲਾਫ਼ ਪੱਕਾ ਮੋਰਚਾ ਲਗਾਇਆ ਜਾਵੇਗਾ।