ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ - ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ ਵਿੱਚ ਕਈ ਵਾਅਦੇ ਕੀਤੇ ਸਨ ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਕਿ ਸੀ ਕਿ ਉਹ ਪਹਿਲ ਦੇ ਆਧਾਰ ਉੱਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ ਪਰ ਕੈਪਟਨ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ। ਇਸ ਦੌਰਾਨ ਸਮੂਹ ਮੁਲਾਜ਼ਮ ਵਰਗ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਉੱਤੇ ਗੌਰ ਕਰਕੇ ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ।