graveyard: ਕਬਰਿਸਤਾਨ ਬਣਾਉਣ ਨੂੰ ਲੈਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਐਕਸ਼ਨ ‘ਚ - ਦਿਸ਼ਾ ਨਿਰਦੇਸ਼ ਜਾਰੀ
ਗੁਰਦਾਸਪੁਰ: ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ(Punjab State Minorities Commission) ਦੇ ਚੇਅਰਮੈਨ ਡਾ. ਇਨੇਮੂਅਲ ਨਾਹਰ ਅੱਜ ਗੁਰਦਾਸਪੁਰ ਦੇ ਬਟਾਲਾ ਵਿੱਚ ਪਹੁੰਚੇ।ਇਸ ਦੌਰਾਨ ਉਨ੍ਹਾਂ ਵੱਲੋਂ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੀਆਂ ਕਈ ਸਮੱਸਿਆਵਾਂ ਦਾ ਮੌਕੇ ਤੇ ਵੀ ਹੱਲ ਕੀਤਾ।ਇਸ ਮੀਟਿੰਗ ਦੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਡਾ. ਇਨੇਮੂਅਲ ਨਾਹਰ ਨੇ ਕਿਹਾ ਕਿ ਇਸਾਈ ਤੇ ਮੁਸਲਿਮ ਭਾਈਚਾਰੇ ਨੂੰ ਕਬਰਿਸਤਾਨਾਂ (graveyard) ਦੀ ਸਭ ਤੋਂ ਵੱਡੀ ਮੁਸ਼ਕਿਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਕਬਰਿਸਤਾਨਾਂ ਵਾਸਤੇ 20 ਲੱਖ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਵੀ ਇਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਜਿਥੇ ਕਿਤੇ ਈਸਾਈ ਤੇ ਮੁਸਲਿਮ ਭਾਈਚਾਰੇ ਲਈ ਕਬਰਿਸਤਾਨ ਨਹੀਂ ਹਨ ਉੱਥੇ ਕਬਰਿਸਤਾਨਾਂ ਲਈ ਥਾਂ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਉਨ੍ਹਾਂ ਹੋਰ ਵੀ ਅਹਿਮ ਜਾਣਕਾਰੀ ਦਿੱਤੀ ਸਾਂਝੀ ਕੀਤੀ।