ਪੰਜਾਬ ਟਰਾਂਸਪੋਰਟ ਐਸੋਸੀਏਸ਼ਨ ਨੇ 'ਭਾਰਤ ਬੰਦ' ਦਾ ਕੀਤਾ ਸਮਰਥਨ - ਕਿਸਾਨ ਅੰਦੋਲਨ
ਲੁਧਿਆਣਾ: ਪੰਜਾਬ ਟਰਾਂਸਪੋਰਟ ਐਸੋਸੀਏਸ਼ਨ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਅਤੇ ਜਿਹੜੇ ਕਾਨੂੰਨਾਂ ਦੀ ਕਿਸਾਨਾਂ ਨੇ ਕਦੇ ਮੰਗ ਹੀ ਨਹੀਂ ਕੀਤੀ ਉਹ ਕਾਨੂੰਨ ਜ਼ਬਰਦਸਤੀ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ। ਪੰਜਾਬ ਟਰਾਂਸਪੋਰਟ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ।