ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਾਂ
ਮਾਨਸਾ: ਪੁਰਾਣੀ ਪੈਨਸ਼ਨ ਬਹਾਲ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਨੂੰ ਲੈ ਕੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਮੁਜ਼ਾਹਰਾ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸੀ ਪਰ ਉਨ੍ਹਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ। ਮੁਲਾਜ਼ਮਾਂ ਨਾਲ ਵੀ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਅਤੇ ਡੀਏ ਕਿਸ਼ਤਾਂ ਜਾਰੀ ਕਰਨ ਨੂੰ ਲੈ ਕੇ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਅੱਗੇ ਦੀ ਅੱਗੇ ਤਰੀਕਾਂ ਵਧਾ ਰਹੀ ਹੈ।