ਪੰਜਵੇਂ ਦਿਨ ਵੀ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸਨਰਜ ਸਾਂਝਾ ਫਰੰਟ ਦੀ ਭੁੱਖ ਹੜਤਾਲ ਜਾਰੀ - Punjab UT employees
ਮਾਨਸਾ: ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸਨਰਜ ਸਾਂਝਾ ਫਰੰਟ ਵੱਲੋਂ ਅੱਜ ਪੰਜਵੇਂ ਦਿਨ ਵੀ ਭੁੱਖ ਹੜਤਾਲ ਜਾਰੀ ਰਹੀ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਸਾਰੇ ਕੱਚੇ ਕਾਮੇ ਪੱਕੇ ਕੀਤੇ ਜਾਣੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਡੀ.ਏ ਦੀਆਂ ਕਿਸ਼ਤਾਂ ਮਹੀਨੇ ਦੇ ਅੰਦਰ ਅੰਦਰ ਦਿੱਤੀਆਂ ਜਾਣ, ਇਸ ਤੋਂ ਇਲਾਵਾ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ। ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਮਸਲਿਆਂ ਨੂੰ ਤਾਂ ਕਿ ਹਲ ਕਰਨਾ ਹੈ ਉਲਟਾ ਉਨ੍ਹਾਂ ਮੋਬਾਈਲ ਭੱਤਾ ਹੀ ਅੱਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਮੁਲਾਜ਼ਮ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਜਾਰੀ ਰੱਖਣਗੇ। ਜੇ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 19 ਅਕਤੂਬਰ ਤੋਂ ਉਹ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰ ਦੇਣਗੇ।