ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸਨਰਜ਼ ਫ਼ਰੰਟ ਦੀ ਭੁੱਖ ਹੜਤਾਲ 9ਵੇਂ ਦਿਨ ਵੀ ਜਾਰੀ - ਯੂ.ਟੀ. ਮੁਲਾਜ਼ਮ
ਮਾਨਸਾ: ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸਨਰਜ਼ ਸਾਂਝਾ ਫ਼ਰੰਟ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਨੌਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮ ਆਗੂ ਮਨਿੰਦਰ ਸਿੰਘ ਅਤੇ ਪੈਨਸ਼ਨਰ ਆਗੂ ਮਾਸਟਰ ਸੁਖਦੇਵ ਸਿੰਘ ਅਤਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਕੱਚੇ ਕਾਮੇ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀ.ਏ ਦੀਆਂ ਕਿਸ਼ਤਾਂ ਦੇਣ ਵਰਗੇ ਮਸਲੇ ਹੱਲ ਕਰਨ ਦੀ ਬਜਾਏ ਪਹਿਲਾਂ ਮਿਲਦਾ ਮੋਬਾਇਲ ਭੱਤਾ ਵੀ ਅੱਧਾ ਕਰ ਦਿੱਤਾ ਅਤੇ ਨਵੇਂ ਮੁਲਾਜ਼ਮਾਂ 'ਤੇ ਕੇਂਦਰੀ ਸਕੇਲ ਲਾਗੂ ਕਰਦੇ ਹੋਏ ਤਨਖਾਹਾਂ 'ਤੇ ਕੈਂਚੀ ਫੇਰਨ ਦੀ ਤਿਆਰੀ ਖਿੱਚ ਲਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।