PROTEST: ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ - ਆਪਣਾ ਸੰਘਰਸ਼ ਜਾਰੀ ਰੱਖਣਗੇ
ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਥਾਨਕ ਡੀਸੀ ਦਫਤਰ ਵਿਖੇ ਰੈਲੀ ਕੱਢੀ। ਨਾਲ ਹੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 6ਵੇਂ ਪੇਅਰ ਕਮਿਸ਼ਨ ਦੀ ਰਿਪੋਰਟ ਨੂੰ ਰੋਕਣ ਦੀ ਥਾਂ ਉਸਨੂੰ ਲਾਗੂ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸਾਰੇ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਨਾਲ ਹੀ ਨਵੀਂ ਭਰਤੀਆਂ ਕੀਤੀਆਂ ਜਾਣ। ਜੋ ਵੀ ਕੈਪਟਨ ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰੇ ਕੀਤੇ ਜਾਣ। ਇਸ ਤੋਂ ਇਲਾਵਾ ਪ੍ਰਦਰਨਸ਼ਕਾਰੀਆਂ ਨੇ ਕਿਹਾ ਕਿ ਜਦੋ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।