ਹੁਸ਼ਿਆਰਪੁਰ 'ਚ ਮੰਗਾਂ ਨੂੰ ਲੈ ਕੇ ਪੰਜਾਬ-ਯੂ.ਟੀ. ਮੁਲਾਜ਼ਮ ਹੜਤਾਲ 'ਤੇ ਬੈਠੇ - punjab govt protest
ਹੁਸ਼ਿਆਰਪੁਰ: ਮਿੰਨੀ ਸਕੱਤਰੇਤ ਵਿਖੇ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵਿਰੁੱਧ ਨਾਹਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਨੇ ਭੁੱਖ ਹੜਤਾਲ ਆਰੰਭ ਦਿੱਤੀ ਹੈ। ਜਥੇਬੰਦੀ ਆਗੂਆਂ ਨੇ ਪਿਛਲੇ ਪੰਦਰਾਂ ਸਾਲਾਂ ਤੋਂ ਕਿਸੇ ਵੀ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਸਨ, ਉਲਟਾ ਭੱਤੇ ਘਟਾ ਦਿੱਤੇ ਹਨ ਤੇ ਪੇ-ਸਕੇਲ ਵੀ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।