ਪੰਜਾਬ ਦੇ ਪਾਣੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਹੋਈ ਗੰਭੀਰ, ਕੇਂਦਰੀ ਜਲ ਮੰਤਰੀ ਨਾਲ ਕੀਤੀ ਮੁਲਾਕਾਤ - Chandigarh
ਪੰਜਾਬ ਜਿਸ ਨੂੰ ਪਾਣੀਆਂ ਦੀ ਧਰਤੀ ਕਿਹਾ ਜਾਂਦਾ ਸੀ ਅੱਜ ਖ਼ੁਦ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਵਿੱਚ ਪਾਣੀ ਦੀ ਸਮੱਸਿਆ ਲਗਾਤਾਰ ਗੰਭੀਰ ਮੁੱਦਾ ਬਣਦਾ ਜਾ ਰਿਹਾ ਹੈ। ਪਾਣੀ ਦੇ ਮੁੱਦੇ ਨੂੰ ਲੈ ਕੇ ਸੰਜੀਦਾ ਹੋਈ ਪੰਜਾਬ ਦੀ ਆਮ ਅਦਮੀ ਪਾਰਟੀ ਦੇ ਵਫ਼ਦਾਂ ਵੱਲੋਂ ਜਲ ਸੰਸਾਧਨ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ ਜਿਸ ਵਿੱਚ ਪ੍ਰਦੂਸ਼ਿਤ ਹੋ ਰਹੇ ਪਾਣੀ ਦੇ ਨਾਲ ਨਾਲ ਬੁੱਢੇ ਨਾਲੇ ਦੇ ਮਸਲੇ 'ਤੇ ਵੀ ਵਿਚਾਰ ਚਰਚਾ ਕੀਤੀ ਗਈ। ਈਟੀਵੀ ਭਾਰਤ ਨਾਲ ਕੀਤੀ ਖ਼ਾਸ ਗੱਲਬਾਤ ਦੌਰਾਨ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੁੱਢੇ ਨਾਲੇ ਬਾਰੇ ਗੱਲ ਕਰਦੇ ਕਿਹਾ ਕਿ ਬੁੱਢੇ ਨਾਲੇ ਵਿੱਚ ਫੈਕਟਰੀਆਂ ਦਾ ਗੰਦਾ ਪਾਣੀ ਆ ਕੇ ਡਿੱਗਦਾ ਹੈ ਜਿਸ ਨਾਲ ਸਾਫ਼ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ। ਸ਼ੇਖਾਵਤ ਵੱਲੋਂ ਬੜੇ ਧਿਆਨ ਨਾਲ ਵਫ਼ਦ ਦੀਆਂ ਗੱਲਾਂ ਨੂੰ ਸੁਣਿਆ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਉਹ ਇਸ ਸਬੰਧੀ ਠੋਸ ਕਦਮ ਜ਼ਰੂਰ ਲੈਣਗੇ। ਇਸ ਦੇ ਨਾਲ ਹੀ ਵਫ਼ਦ ਨੇ ਕੈਪਟਨ ਸਰਕਾਰ 'ਤੇ ਤੰਜ ਕਸਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਪਾਣੀਆਂ ਲਈ ਕੋਈ ਕੰਮ ਨਹੀਂ ਕੀਤਾ।