ਪੰਜਾਬ

punjab

ETV Bharat / videos

ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ਯੂਨੀਅਨ ਨੇ ਵੀ ਦਿੱਲੀ ਵੱਲ ਕੀਤਾ ਰੁੱਖ - Punjab Water Supply and Sanitation Employees Union

By

Published : Dec 18, 2020, 2:31 PM IST

Updated : Dec 18, 2020, 2:59 PM IST

ਜਲੰਧਰ: ਕਸਬਾ ਫਿਲੌਰ ਦੇ ਲਾਢੋਵਾਲ ਟੋਲ ਪਲਾਜ਼ਾ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੁਲਾਜ਼ਮ ਯੂਨੀਅਨ ਨੇ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਵੱਲ ਰੁਖ ਕੀਤਾ ਅਤੇ ਕਿਹਾ ਕਿ ਉਹ ਵੀ ਕਿਸਾਨ ਦੇ ਪੁੱਤ ਹਨ ਅਤੇ ਕਿਸਾਨਾਂ ਦਾ ਸਾਥ ਦੇਣ ਉਨ੍ਹਾਂ ਦਾ ਧਰਮ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਹ ਵੀ ਇਸ ਅੰਦੋਲਨ ਵਿੱਚ ਸ਼ਾਮਲ ਨਾ ਹੋਏ ਤਾਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਉਹ ਕਿੱਦਾਂ ਮੂੰਹ ਦਿਖਾਉਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਅੱਗੇ ਕੰਡੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲਵੇਗੀ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦਾ ਬੁਰਾ ਪ੍ਰਭਾਵ ਦੇਸ਼ 'ਤੇ ਪਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਹਨ ਅਤੇ ਕੇਂਦਰ ਸਰਕਾਰ ਦੀ ਨੱਕ ਵਿੱਚ ਦਮ ਕਰ ਕੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾ ਕੇ ਹੀ ਮੰਨਣਗੇ।
Last Updated : Dec 18, 2020, 2:59 PM IST

ABOUT THE AUTHOR

...view details