ਬਲਾਤਕਾਰ ਜਿਹੀਆਂ ਘਟਨਾਵਾਂ ਰੋਕਣ ਲਈ ਕਾਨੂੰਨ 'ਚ ਸੋਧ ਦੀ ਲੋੜ- ਮਨੀਸ਼ਾ ਗੁਲਾਟੀ - Manisha Gulati
ਹੁਸ਼ਿਆਰਪੁਰ: ਟਾਂਡਾ ਬਲਾਤਕਾਰ ਅਤੇ ਕਤਲ ਮਾਮਲੇ 'ਤੇ ਬੋਲਦਿਆਂ ਪੰਜਾਬ ਮਹਿਲਾ ਕਮੀਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅਜਿਹੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਕਾਨੂੰਨ 'ਚ ਸੋਧ ਕਰਨ ਅਤੇ ਸਿੱਖਿਆ ਨਿਤੀਆਂ 'ਚ ਸੋਧ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਟਾਂਡਾ 'ਚ 6 ਸਾਲਾ ਬੱਚੀ ਨਾਲ ਹੋਏ ਬਲਾਤਕਾਰ ਅਤੇ ਕਤਲ ਮਾਮਲੇ 'ਚ ਪੁਲਿਸ ਚਾਰ ਦਿਨਾਂ ਅੰਦਰ ਚਲਾਨ ਪੇਸ਼ ਕਰੇਗੀ ਅਤੇ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਮੀਸ਼ਨ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।