ਕੋਈ ਸਾਰ ਨਹੀਂ ਲੈ ਰਿਹਾ ਪੰਜਾਬੀ ਅਦਾਕਾਰ ਸਤੀਸ਼ ਕੌਲ ਦੀ
ਅਦਾਕਾਰ ਸਤੀਸ਼ ਕੌਲ ਨੇ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਤਕਰੀਬਨ 300 ਤੋਂ ਵੀ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਮੁੱਖ ਕਿਰਦਾਰ ਵਿੱਚ ਨਜ਼ਰ ਆਏ ਸਨ। ਉਨ੍ਹਾਂ ਦੀ ਅਚਾਨਕ ਹੋਈ ਇੱਕ ਘਟਨਾ ਵਿੱਚ ਚੂਲੇ ਦੀ ਹੱਡੀ ਟੁੱਟ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਬੈੱਡ ਰੈਸਟ 'ਤੇ ਰਹਿਣਾ ਪਿਆ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਇੰਨੀ ਜ਼ਿਆਦਾ ਕਮਜ਼ੋਰ ਹੋ ਗਈ ਸੀ ਕਿ ਉਨ੍ਹਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ।