ਪੰਜਾਬੀ ਕਲਾਕਾਰ ਕਿਸਾਨਾਂ ਦੇ ਨਾਲ: ਤਰਸੇਮ ਜੱਸੜ - Gurdwara Singh Sabha Amloh
ਸ਼੍ਰੀ ਫ਼ਤਿਹਗੜ੍ਹ ਸਾਹਿਬ: ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਕਪੂਰਗੜ੍ਹ ਵੱਲੋਂ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ 6ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਤਰਸੇਮ ਜੱਸੜ ਵਿਸ਼ੇਸ਼ ਤੌਰ 'ਤੇ ਪਹੁੰਚੇ। ਕਲੱਬ ਦੇ ਪ੍ਰਧਾਨ ਤੀਰਥ ਸਿੰਘ ਕਪੂਰਗੜ੍ਹ ਨੇ ਕਿਹਾ ਕਿ ਥੈਲਾਸੀਮੀਆ ਦੀ ਬੀਮਾਰੀ ਨਾਲ ਪੀੜਤ ਲੋਕਾਂ ਲਈ ਲਗਾਏ ਖੂਨਦਾਨ ਕੈਂਪ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਆਈ ਹੈ। ਖ਼ੂਨਦਾਨ ਕੈਂਪ ਦੌਰਾਨ 100 ਦੇ ਕਰੀਬ ਖੂਨ ਦੇ ਯੂਨਿਟ ਇਕੱਤਰ ਕੀਤੇ ਗਏ। ਪੰਜਾਬੀ ਗਾਇਕ ਤਰਸੇਮ ਜੱਸੜ ਨੇ ਕਿਹਾ ਕਿ ਸਾਨੂੰ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਕਿਉਂਕਿ ਇਸ ਦੇ ਨਾਲ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਹੁੰਦੀ ਹੈ।