ਖੇਤੀ ਕਾਨੂੰਨ: ਕਿਸਾਨਾਂ ਦੇ ਹੱਕ 'ਚ ਆਏ ਪੰਜਾਬੀ ਗਾਇਕ ਮੰਗੀ ਮਾਹਲ - agriculture act
ਜਲੰਧਰ: ਕੇਂਦਰ ਵੱਲੋਂ ਲਿਆਏ ਗਏ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਣੇ ਕਈ ਸੂਬਿਆਂ 'ਚ ਕਿਸਾਨ ਭਾਈਚਾਰੇ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ 'ਚ ਇਸ ਸੰਘਰਸ਼ ਨੂੰ ਨੌਜਵਾਨਾਂ, ਅਮੀਰ, ਗਰੀਬ ਅਤੇ ਕਲਾਕਾਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਗਾਇਕ ਇਨ੍ਹਾਂ ਸੰਘਰਸ਼ਾਂ 'ਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਸੰਘਰਸ਼ 'ਚ ਸ਼ਾਮਲ ਹੋਏ ਪੰਜਾਬੀ ਗਾਇਕ ਮੰਗੀ ਮਾਹਲ ਵੀ ਕਿਸਾਨਾਂ ਦੇ ਹੱਕ 'ਚ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹੀ ਅਸੀਂ ਵਸਦੇ ਹਾਂ ਅਤੇ ਰੋਜ਼ੀ ਰੋਟੀ ਚਲਦੀ ਹੈ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਇਕੱਠੇ ਹੋ ਕੇ ਇਸ ਸੰਘਰਸ਼ ਦਾ ਹਿੱਸਾ ਬਣ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਗੱਲ ਆਖੀ ਹੈ।