ਪੰਜਾਬੀ ਗਾਇਕ ਤੇ ਸੰਗੀਤਕਾਰ ਨਿਰਮਲ ਸਿੱਧੂ ਨੇ ਨਵੇਂ ਸਾਲ ਦੀ ਦਿੱਤੀ ਵਧਾਈ - ਨਿਰਮਲ ਸਿੱਧੂ
ਫ਼ਰੀਦਕੋਟ: ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਸੰਗੀਤਕਾਰ ਨਿਰਮਲ ਸਿੱਧੂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਾਰੇ ਪੰਜਾਬੀ ਭਾਈਚਾਰੇ ਨੂੰ ਨਵੇਂ ਵਰ੍ਹੇ 2021 ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 2020 ਵਰ੍ਹਾ ਸਾਰੀ ਦੁਨੀਆ ਲਈ ਕੋਰੋਨਾ ਵਾਇਰਸ ਦੇ ਚਲਦੇ ਕਾਫੀ ਮਾੜਾ ਰਿਹਾ ਪਰ ਆਸ ਹੈ ਕਿ 2021 ਸਭ ਲਈ ਖੁਸ਼ੀਆਂ ਅਤੇ ਤਰੱਕੀਆਂ ਭਰਪੂਰ ਹੋਵੇਗਾ। ਨਾਲ ਹੀ ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਨਵੇਂ ਵਰ੍ਹੇ ਦੀ ਆਮਦ 'ਤੇ ਸਾਰੇ ਦੇਸ਼ ਵਾਸੀ ਕਿਸਾਨ ਅੰਦੋਲਨ ਦੀ ਜਿੱਤ ਲਈ ਅਰਦਾਸ ਕਰਨ ਤਾਂ ਜੋ ਦਿੱਲੀ ਵਿਖੇ ਧਰਨੇ 'ਤੇ ਬੈਠੇ ਸਾਡੇ ਕਿਸਾਨ ਭਰਾ ਜਲਦ ਜਿੱਤ ਕੇ ਆਪਣੇ ਘਰਾਂ ਨੂੰ ਪਰਤ ਸਕਣ।