ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - Sidhu Moosewala
ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਅਤੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਪੰਜਾਬੀ ਗਾਇਕ ਅਤੇ ਕਲਾਕਾਰ ਵੀ ਪੂਰੀ ਹਮਾਇਤ ਦੇ ਰਹੇ ਹਨ। ਸਿਆਸੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦੇ ਹੋਏ ਸਿੱਧੂ ਨੇ ਕਿਹਾ ਕਿ ਕਿਸਾਨ ਅੰਦੋਲਨ 'ਤੇ ਰਾਜਨੀਤੀ ਕਰਨ ਦੀ ਬਜਾਏ ਸਾਰੀਆਂ ਪਾਰਟੀਆਂ ਨੂੰ ਇੱਕ ਮੰਚ 'ਤੇ ਖੜ੍ਹੇ ਹੋਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣਾ ਚਾਹੀਦਾ ਹੈ ਜਿਸ ਨਾਲ ਕੇਂਦਰ ਦੀ ਕੁੰਭਕਰਨੀ ਨੀਂਦ ਸੁੱਤੀ ਸਰਕਾਰ ਨੂੰ ਜਗਾਇਆ ਜਾ ਸਕੇ।