ਦੇਸ਼ ਵਿਆਪੀ ਹੜਤਾਲ ਨੂੰ ਵਿਦਿਆਰਥੀਆਂ ਦਾ ਸਮਰਥਣ, ਪੰਜਾਬੀ ਯੂਨੀਵਰਸਿਟੀ ਦਾ ਮੇਨ ਗੇਟ ਕੀਤਾ ਬੰਦ - students support bharat band
ਕੇਂਦਰੀ ਟਰੇਡ ਯੂਨੀਅਨ ਦੀ ਹੜਤਾਲ ਨੂੰ ਵਿਦਿਆਰਥੀਆਂ ਨੇ ਵੀ ਸਮਰਥਨ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੜਤਾਲ ਦਾ ਸਮਰਥਨ ਕਰਦੇ ਹੋਏ ਯੂਨੀਵਰਸਿਟੀ ਦਾ ਮੇਨ ਗੇਟ ਬੰਦ ਕਰ ਦਿੱਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਾਗਰਿਕਤਾ ਸੋਧ ਕਾਨੂੰਨ ਦਾ ਵੀ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਦੇਸ਼ ਦਾ ਅਰਥਚਾਰਾ ਵਿਗੜ ਗਿਆ ਹੈ। ਨੌਜਵਾਨਾਂ ਕੋਲ ਰੁਜ਼ਗਾਰ ਨਹੀਂ ਹੈ।