ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ - Punjabi youth dies in mysterious circumstances in US
ਹੁਸ਼ਿਆਰਪੁਰ: ਸ਼ਹਿਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਦਬੁਰਜੀ ਦੇ ਨੌਜਵਾਨ ਕੁਲਵਿੰਦਰ ਸਿੰਘ ਦੀ ਅਮਰੀਕਾ ਦੀ ਸਟੇਟ ਬਾਲਟੀ ਮੋਰ ਦੇ ਸ਼ਹਿਰ ਮੈਰੀਲੈਂਡ ਵਿੱਚ ਭੇਦਭਰੇ ਹਾਲਾਤਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਦੀ ਮੌਤ ਫਾਹਾ ਲੈਣ ਨਾਲ ਹੋਈ ਹੈ ਪਰ ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਉਸ ਦੀ ਮੌਤ ਫਾਹਾ ਲੈਣ ਨਾਲ ਨਹੀਂ ਹੋਈ ਕਿਸੇ ਨੇ ਉਸ ਦਾ ਕਤਲ ਕੀਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਹੈ ਕਿ ਕੁਲਵਿੰਦਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਤੇ ਮ੍ਰਿਤਕ ਦੀ ਲਾਸ਼ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਕੁਲਵਿੰਦਰ ਦਾ ਅੰਤਮ ਸਸਕਾਰ ਭਾਰਤੀ ਰੀਤੀ ਰਿਵਾਜ਼ਾਂ ਨਾਲ ਕਰ ਸਕਣ।