ਜੰਮੂ-ਕਸ਼ਮੀਰ 'ਚ ਰੋਜ਼ਾਨਾ ਕੰਮ ਕਰਨ ਜਾਣ ਵਾਲੇ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਹਨ ਭਾਰੀ ਦਿੱਕਤਾਂ
ਪਠਾਨਕੋਟ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਨੂੰ ਭਾਂਵੇ ਸਰਕਾਰ ਹੌਲੀ-ਹੌਲੀ ਖਤਮ ਕਰ ਰਹੀ ਹੈ ਅਤੇ ਅੰਤਰਰਾਜੀ ਆਵਾਜਾਈ ਸ਼ੁਰੂ ਹੋ ਚੁੱਕੀ ਹੈ। ਇਸ ਦੇ ਉੱਲਟ ਪੰਜਾਬ ਅਤੇ ਜੰਮੂ-ਕਸ਼ਮੀਰ ਸਰਹੱਦ 'ਤੇ ਹਾਲੇ ਵੀ ਜੰਮੂ ਪ੍ਰਸ਼ਾਸਨ ਵੱਲੋਂ ਸਖ਼ਤੀ ਕੀਤੀ ਹੋਈ ਹੈ। ਰੋਜ਼ਾਨਾ ਆਪਣੇ ਕੰਮਕਾਰਾਂ 'ਤੇ ਜੰਮੂ ਕਸ਼ਮੀਰ ਵਾਲੇ ਪਾਸੇ ਜਾਣ ਵਾਲੇ ਪੰਜਾਬੀਆਂ ਨੂੰ ਸਰਹੱਦ ਪਾਰ ਨਹੀਂ ਕਰਨ ਦਿੱਤੀ ਜਾ ਰਹੀ। ਇਸ ਬਾਰੇ ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਉਹ ਫੈਕਟਰੀਆਂ ਵਿੱਚ ਕੰਮ ਕਰਦੇ ਹਨ ਪਰ ਜੰਮੂ ਪ੍ਰਸ਼ਾਸਨ ਉਨ੍ਹਾਂ ਨੂੰ ਜੰਮੂ ਵਾਲੇ ਪਾਸੇ ਦਾਖ਼ਲ ਨਹੀਂ ਹੋਣ ਦਿੰਦਾ ਜਿਸ ਕਾਰਨ ਉਨ੍ਹਾਂ ਬਹੁਤ ਨੁਕਸਾਨ ਹੋ ਰਿਹਾ ਹੈ।