ਕਾਂਗਰਸ ਦੇ ਗ੍ਰਹਿ ਯੁੱਧ ਨਾਲ ਪੰਜਾਬ ਦਾ ਹੋ ਰਿਹਾ ਨੁਕਸਾਨ: ਚੰਦੂਮਾਜਰਾ - ਕੈਪਟਨ ਅਮਰਿੰਦਰ ਸਿੰਘ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਕਈ ਦਿਨ ਬੀਤ ਚੁੱਕੇ ਹਨ, ਪਰ ਹੁਣ ਤੱਕ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਨਹੀਂ ਹੋਇਆ। ਇਸ ਨੂੰ ਲੈਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਾਜਿਸ਼ ਤਹਿਤ ਮੁੱਖ ਮੰਤਰੀ ਦੀ ਕੁਰਸੀ ਤੋਂ ਉਤਾਰਿਆ ਗਿਆ ਅਤੇ ਹੁਣ ਉਨ੍ਹਾਂ ਦੇ ਸਮਰਥਕਾਂ ਨੂੰ ਵਜ਼ਾਰਤ ਤੋਂ ਬਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ 'ਚ ਗ੍ਰਹਿ ਯੁੱਧ ਚੱਲ ਰਿਹਾ ਹੈ, ਜੋ ਪੰਜਾਬ ਲਈ ਨੁਕਸਾਨਦਾਇਕ ਹੈ। ਚੰਦੂਮਾਜਰਾ ਨੇ ਕਿਹਿਾ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਨੂੰ ਸੱਤਾ ਤਾਂ ਸੰਭਾਲੀ ਪਰ ਹੁਣ ਤੱਕ ਸਰਕਾਰ ਵਲੋਂ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ।