ਪਨਸਪ ਦਾ ਚੇਅਰਮੈਨ ਬਣਨ ਤੋਂ ਬਾਅਦ ਤਜਿੰਦਰ ਸਿੰਘ ਬਿੱਟੂ ਪੁੱਜੇ ਜਲੰਧਰ - ਪਨਸਪ ਦਾ ਚੇਅਰਮੈਨ
ਜੰਲਧਰ: ਸੂਬਾ ਸਰਕਾਰ ਵੱਲੋਂ ਪਨਸਪ ਦਾ ਚੇਅਰਮੈਨ ਬਣਨ ਤੋਂ ਬਾਅਦ ਸ਼ਨੀਵਾਰ ਨੂੰ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਜਲੰਧਰ ਪੁੱਜੇ। ਤੇਜਿੰਦਰ ਸਿੰਘ ਬਿੱਟੂ ਦਾ ਆਪਣੇ ਸ਼ਹਿਰ ਪੁੱਜਣ 'ਤੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਵੱਲੋਂ ਭਾਰੀ ਗਿਣਤੀ 'ਚ ਪੁਹੰਚ ਕੇ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਤੇਜਿੰਦਰ ਸਿੰਘ ਬਿੱਟੂ ਨੂੰ 3 ਦਿਨ ਪਹਿਲਾ ਹੀ ਪਨਸਪ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾ ਤਜਿੰਦਰ ਬਿੱਟੂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਮੌਕੇ ਤਜਿੰਦਰ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਇਆ ਸਰਕਾਰ ਵੱਲੋਂ ਉਨ੍ਹਾਂ ਨੂੰ ਪਨਸਪ ਦਾ ਚੇਅਰਮੈਨ ਬਣਾਏ ਜਾਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਅਹੁਦਾ ਉਨ੍ਹਾਂ ਨੂੰ ਸੌਂਪਿਆ ਗਿਆ ਹੈ, ਉਹ ਉਸ 'ਤੇ ਪੂਰਾ ਖਰਾ ਉਤਰਨਗੇ। ਬਿੱਟੂ ਨੇ ਕਿਹਾ ਕਿ ਪਨਸਪ ਇੱਕ ਅਜਿਹਾ ਅਦਾਰਾ ਹੈ ਜੋ ਸਿੱਧੀ ਤਰ੍ਹਾਂ ਨਾਲ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਦੇ ਰੱਖ ਰਖਾਵ ਵਿੱਚ ਕਿਸੇ ਤਰ੍ਹਾਂ ਦੀ ਵੀ ਕੋਈ ਕਮੀ ਪੇਸ਼ੀ ਨਹੀਂ ਆਉਣ ਦਿੱਤੀ ਜਾਵੇਗੀ।