ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਪ ਦੇ ਚੰਨੀ ਸਰਕਾਰ 'ਤੇ ਸਵਾਲ
ਹੁਸ਼ਿਆਰਪੁਰ: ਤੇਲ ਕੀਮਤਾਂ ਨੂੰ ਲੈ ਕੇ ਸੂਬੇ ਦੇ ਵਿੱਚ ਸਿਆਸਤ ਭਖ ਚੁੱਕੀ ਹੈ। ਪੈਟਰੋਲ ਤੇ ਡੀਜ਼ਲ ( petrol and diesel prices) ਦੀਆਂ ਕੀਮਤਾਂ ਘਟਾਉਣ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਵੱਲੋਂ ਸੂਬਾ ਸਰਕਾਰ (State Government) ਤੇ ਸਵਾਲ ਚੁੱਕੇ ਜਾ ਰਹੇ ਹਨ। ਗੜਸ਼ੰਕਰ ਤੋਂ ਆਪ ਵਿਧਾਇਕ ਜੈਕਿਸ਼ਨ ਰੋੜੀ ਦੇ ਵੱਲੋਂ ਸੂਬਾ ਸਰਕਾਰ ਤੋਂ ਤੇਲ ਕੀਮਤਾਂ ਘਟਾਉਣ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਦੱਸਿਆ ਕਿ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੇ ਵਿੱਚ ਤੇਲ ਕੀਮਤਾਂ ਪੰਜਾਬ ਦੇ ਮੁਕਾਬਲੇ ਘੱਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਤੇਲ ਕੀਮਤਾਂ ’ਤੇ ਬੈਟ ਘਟਾਇਆ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ।