ਸਿੱਧੂ ’ਤੇ ਭੜਕੇ ਦਲਜੀਤ ਚੀਮਾ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ - Congress clash
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਗਹਿਰਉਂਦਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਰਗੜੇ ਲਾ ਲਾਏ ਜਾ ਰਹੇ ਹਨ। ਇਸਦੇ ਚੱਲਦੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਚੰਨੀ ਸਰਕਾਰ (Channi government) ਤੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਦਲਜੀਤ ਚੀਮਾ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਉੱਪਰ ਨਿਸ਼ਾਨੇ ਤੇ ਲਿਆ ਹੈ। ਚੀਮਾ ਨੇ ਸਿੱਧੂ ਵੱਲੋਂ ਕੀਤੇ ਗਈ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਸਰਕਾਰ ਤੇ ਨਵਜੋਤ ਸਿੱਧੂ ਖਿਲਾਫ਼ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੇ ਕਲੇਸ਼ ਤੋਂ ਕੁਝ ਨਹੀਂ ਲੈਣਾ ਅਤੇ ਲੋਕ ਜਵਾਬ ਮੰਗਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਕਿੰਨ੍ਹੇ ਵਾਅਦੇ ਪੂਰੇ ਕੀਤੇ ਹਨ ਜੋ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਨ। ਇਸਦੇ ਨਾਲ ਹੀ ਚੀਮਾ ਨੇ ਸਿੱਧੂ ਨੂੰ ਪ੍ਰਧਾਨਗੀ ਤੋਂ ਅਸਤੀਫੇ ਦੇਣ ਦੀ ਵੀ ਸਲਾਹ ਦਿੱਤੀ ਹੈ।