ਕਿਸਾਨਾਂ ਦੀਆਂ ਮੋਦੀ ਤੇ ਕੈਪਟਨ ਸਰਕਾਰ ਨੂੰ ਖਰੀਆਂ-ਖਰੀਆਂ - Captain Sarkar
ਸ੍ਰੀ ਮੁਕਤਸਰ ਸਾਹਿਬ: 2016 ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਵਾਅਦੇ ਪੂਰੇ ਨਾ ਹੋਣ ਦੇ ਚੱਲਦੇ ਕਿਸਾਨ ਤੇ ਆਮ ਲੋਕ ਅੱਜ ਵੀ ਪਰੇਸ਼ਾਨ ਦਿਖਾਈ ਦੇ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਕਿਸਾਨਾਂ ਦੇ ਵੱਲੋਂ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਗਈਆਂ ਹਨ। ਕਿਸਾਨਾਂ ਦਾ ਕਹਿਣੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਜੋ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਗਿਆ ਉਹ ਇੱਕ ਜੁਮਲਾ ਸਾਬਿਤ ਹੋਇਆ। ਇਸ ਦੌਰਾਨ ਇੱਕ ਕਿਸਾਨ ਵੱਲੋਂ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦਾ ਆਪਣਾ ਹੀ ਕਲੇਸ਼ ਖਤਮ ਨਹੀਂ ਹੁੰਦਾ। ਕਿਸਾਨ ਨੇ ਦੱਸਿਆ ਕਿ ਕਾਂਗਰਸ ਆਗੂਆਂ ਦਾ ਧਿਆਨ ਕੁਰਸੀਆਂ ਵੱਲ ਹੈ ਤੇ ਹੋਰ ਉਨ੍ਹਾਂ ਦਾ ਧਿਆਨ ਕਿਸੇ ਵੱਲ ਨਹੀਂ।