ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ, ਕਿਹਾ... - 1984 ਸਿੱਖ ਕਤਲੇਆਮ
ਚੰਡੀਗੜ੍ਹ : ਕਾਂਗਰਸ ਵਲੋਂ ਪੰਜਾਬ 'ਚ ਚੋਣਾਂ ਦੇ ਚੱਲਦਿਆਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਨੂੰ ਲੈਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਸਵਾਲ ਖੜੇ ਕੀਤੇ ਗਏ ਹਨ। ਸੁਖਬੀਰ ਬਾਦਲ ਦਾ ਕਹਿਣਾ ਕਿ 1984 ਸਿੱਖ ਕਤਲੇਆਮ ਦੇ ਮੁਲਜ਼ਮਾਂ 'ਚ ਸ਼ਾਮਲ ਅਜੇ ਮਾਕਨ ਨੂੰ ਕਾਂਗਰਸ ਵਲੋਂ ਸਟਾਰ ਪ੍ਰਚਾਰਕ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਚੁੱਪੀ ਧਾਰੀ ਬੈਠੇ ਚਰਨਜੀਤ ਚੰਨੀ, ਨਵਜੋਤ ਸਿੱਧੂ ਸਮੇਤ ਕਾਂਗਰਸ ਦੀ ਸਿੱਖ ਲੀਡਰਸ਼ਿਪ ਆਪਣੀ ਕੌਮ ਦੇ ਗੁਨਾਹਗਾਰ ਗਿਣੇ ਜਾਣਗੇ।