ਨਗਰ ਕੌਂਸਲ ਚੋਣਾਂ: 'ਆਪ' ਉਮੀਦਵਾਰਾਂ ਦੇ ਹੱਕ 'ਚ ਰਾਘਵ ਚੱਢਾ ਨੇ ਕੀਤਾ ਰੋਡ ਸ਼ੋਅ - 'ਆਪ' ਉਮੀਦਵਾਰ
ਰੂਪਨਗਰ: ਪੰਜਾਬ 'ਚ 14 ਫ਼ਰਵਰੀ ਨੂੰ ਨਗਰ ਕੌਂਸਲ ਚੋਣਾਂ ਤੇ ਨਗਰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਲਈ ਉਮੀਦਵਾਰਾਂ ਦੇ ਹੱਕ 'ਚ ਰਾਘਵ ਚੱਢਾ ਨੇ ਨੰਗਲ ਵਿਖੇ ਰੋਡ ਸ਼ੋਅ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਵਰਕਰ ਤੇ ਸਥਾਨਕ ਲੋਕ ਰੋਡ ਸ਼ੋਅ 'ਚ ਪੁੱਜੇ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ,ਅਕਾਲੀ ਦਲ ਤੇ ਕਾਂਗਰਸ ਤੋਂ ਬੇਹਦ ਨਿਰਾਸ਼ ਹੋ ਚੁੱਕੇ ਹਨ। ਸੂਬੇ ਦੀ ਜਨਤਾ ਬਦਲਾਅ ਚਾਹੁੰਦੀ ਹੈ। ਉਨ੍ਹਾਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਗੱਲ ਆਖੀ। ਉਨ੍ਹਾਂ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਣ ਤੇ ਬਹੁਮਤ ਹਾਸਲ ਕਰ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ।