ਰਾਗੀ ਭਾਈ ਨਿਰਮਲ ਸਿੰਘ ਦੀ ਮੌਤ ਇੱਕ ਸਾਜਿਸ਼: ਭਾਈ ਰਾਜ ਸਿੰਘ - ਜੋਧਪੁਰ ਮੁੜ ਵਸੇਵਾ ਕਮੇਟੀ
ਪਿਛਲੇ ਦਿਨੀਂ ਰਾਗੀ ਭਾਈ ਨਿਰਮਲ ਸਿੰਘ ਅਕਾਲ ਚਲਾਣਾ ਕਰ ਗਏ ਅਤੇ ਸਿਹਤ ਵਿਭਾਗ ਨੇ ਉਨ੍ਹਾਂ ਦੀ ਮੌਤ ਦੇ ਪਿੱਛੇ ਕੋਰੋਨਾ ਵਾਇਰਸ ਦਾ ਕਾਰਨ ਦੱਸਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਆਡੀਓ ਵਾਇਰਲ ਹੋਣ ਕਰਕੇ ਸਿਹਤ ਵਿਭਾਗ ਅਤੇ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ 'ਤੇ ਕਾਫ਼ੀ ਸਵਾਲ ਚੁੱਕੇ ਜਾ ਰਹੇ ਹਨ। ਇਸ ਤਹਿਤ ਸਿੱਖ ਕੌਮ ਦੀ ਅਹਿਮ ਜਿੰਮੇਵਾਰੀ ਨਿਭਾ ਰਹੀ ਸੰਸਥਾ "ਜੋਧਪੁਰ ਮੁੜ ਵਸੇਵਾ ਕਮੇਟੀ" ਦੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਨੇ ਵਿਸ਼ੇਸ ਗੱਲਬਾਤ ਦੌਰਾਨ ਭਾਈ ਸਾਹਿਬ ਨੂੰ ਸਾਜਿਸ਼ ਤਹਿਤ ਮਾਰਨ ਦਾ ਖਦਸ਼ਾ ਜਾਹਰ ਕੀਤਾ ਅਤੇ ਇਹ ਵੀ ਕਿਹਾ ਕਿ ਸਰਕਾਰ ਨੇ ਭਾਈ ਨਿਰਮਲ ਸਿੰਘ ਦੇ ਸ਼ਰੀਰ ਦਾ ਵੀ ਜਾਣਬੁੱਝ ਕੇ ਨਿਰਾਦਰ ਕੀਤਾ। ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਕੌਮ ਦੀ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਸਨ ਅਤੇ ਅਚਾਨਕ ਉਨ੍ਹਾਂ ਨੂੰ ਕੋਰੋਨਾ ਦਾ ਪੀੜਤ ਕਹਿ ਦੇਣਾ ਸ਼ੱਕ ਪੈਦਾ ਕਰਦਾ ਹੈ।