ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਗੇੜ ਤਹਿਤ ਹਲਕਾ ਜ਼ੀਰਾ ਦੇ ਪਿੰਡ ਵੀ ਸ਼ਾਮਲ
ਫ਼ਿਰੋਜ਼ਪੁਰ: ਪੰਜਾਬ ਭਰ ਵਿੱਚ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਬੈਠੇ ਕੇ ਵਰਚੁਅਲ ਪ੍ਰੋਗਰਾਮ ਦੌਰਾਨ ਸਮਾਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦਾ ਅੱਜ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨਾਲ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਕਾਂਗਰਸ ਪਾਰਟੀ ਦੇ ਯੂਥ ਆਗੂ ਢਿੱਲੋਂ ਨੇ ਇਸ ਪ੍ਰੋਗਰਾਮ ਨੂੰ ਲੀਡ ਕੀਤਾ। ਇਸ ਸਮਾਰਟ ਵਿਲੇਜ ਪ੍ਰੋਗਰਾਮ ਦੇ ਪਹਿਲੇ ਪੜਾਅ ਵਿੱਚ 900 ਕਰੋੜ ਰੁਪਏ ਖਰਚੇ ਗਏ ਜਦਕਿ ਦੂਸਰੇ ਪੜਾਅ ਵਾਸਤੇ 2700 ਕਰੋੜ ਰੁਪਏ ਵਰਤੇ ਜਾਣਗੇ ਜਿਸ ਨਾਲ ਪਿੰਡਾਂ ਵਿੱਚ ਸੜਕਾਂ, ਗਲੀਆਂ ਨਾਲੀਆਂ ਤੇ ਸਟਰੀਟ ਲਾਈਟਾਂ ਬਣਾਈਆਂ ਜਾਣਗੀਆਂ।