ਨਿਗਮ ਚੋਣਾਂ ਨੂੰ ਲੈ ਕੇ ਅਤਿ-ਸੰਵੇਦਨਸ਼ੀਲ ਇਲਾਕਿਆਂ 'ਚ ਛਾਪੇਮਾਰੀ - ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਚੌਕਸ
ਅੰਮ੍ਰਿਤਸਰ: ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਐਸਐਸਪੀ ਦਿਹਾਤੀ ਵੱਲੋਂ ਅਤਿ ਸੰਵੇਦਸ਼ੀਲ ਇਲਾਕਿਆਂ ’ਚ ਛਾਪੇਮਾਰੀ ਕਰਨ ਉਪਰੰਤ ਸ਼ਾਂਤੀ ਬਣਾਏ ਰੱਖਣ ਦੇ ਉਦੇਸ਼ ਨਾਲ ਫ਼ਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐਸਐਸਪੀ ਦਿਹਾਤੀ ਧਰੁਵ ਦਾਹੀਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੇ ਇਲਾਕੇ ਵਿੱਚ ਅਤਿ ਸੰਵੇਦਨਸ਼ੀਲ ਤੇ ਸੰਵੇਦਨਸ਼ੀਲ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਗਈ ਹੈ। ਜਿਸ ਦਾ ਮੁੱਖ ਉਦੇਸ਼ ਇਹ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਕਰੀਬ 95 ਫ਼ੀਸਦੀ ਅਸਲਾ ਜਮ੍ਹਾਂ ਹੋ ਚੁੱਕਾ ਹੈ ਤੇ ਜਿਹੜੇ ਲੋਕਾਂ ਨੇ ਅਜੇ ਅਸਲਾ ਜਮ੍ਹਾਂ ਨਹੀਂ ਕਰਵਾਇਆ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।