ਰਾਏਕੋਟ ਵਿਖੇ ਨਵੇਂ ਖੇਤੀ ਕਾਨੂੰਨਾਂ ਦਾ ਕੀਤਾ ਸਖ਼ਤ ਵਿਰੋਧ - raikot farmers protest
ਰਾਏਕੋਟ: ਪਿੰਡ ਅੱਚਰਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਭਰਵੀਂ ਇਕੱਤਰਤਾ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਔਰਤਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ, ਸਗੋਂ ਛੋਟੇ ਬੱਚਿਆਂ ਨੇ ਵੀ ਨਾਅਰੇ ਲਗਾ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਰਵਈਏ ਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ।