ਰਾਏਕੋਟ ਪੁਲਿਸ ਵੱਲੋਂ ਭੁੱਕੀ ਸਮੇਤ ਇੱਕ ਕਾਬੂ - ਰਾਏਕੋਟ ਸਿਟੀ ਪੁਲਿਸ
ਰਾਏਕੋਟ: ਸਮਾਜ ਵਿਰੋਧੀ ਅਨਸਰਾਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰਾਏਕੋਟ ਸਿਟੀ ਪੁਲਿਸ ਵੱਲੋਂ ਐਸ.ਐਚ.ਓ ਵਿਨੋਦ ਕੁਮਾਰ ਦੀ ਅਗਵਾਈ ਵਿੱਚ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਸ.ਐਚ.ਓ ਨੇ ਦੱਸਿਆ ਕਿ ਏ.ਐਸ.ਆਈ ਬਲਜਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੂਰਨ ਸਿੰਘ ਉਰਫ਼ ਲਾਡੀ ਪੁੱਤਰ ਰਣਜੀਤ ਸਿੰਘ ਵਾਸੀ ਦੇਤਵਾਲ (ਥਾਣਾ ਮੁੱਲਾਂਪੁਰ) ਨੂੰ 5 ਕਿਲੋ 600 ਗ੍ਰਾਮ ਭੁੱਕੀ (ਚੂਰਾ ਪੋਸਤ) ਗ੍ਰਿਫ਼ਤਾਰ ਕੀਤਾ ਹੈ। ਜਿਸ ਖ਼ਿਲਾਫ਼ ਰਾਏਕੋਟ ਸਿਟੀ ਪੁਲਸ ਨੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ਼ ਕਰ ਕੇ ਹੋਰ ਪੜਤਾਲ ਸ਼ੁਰੂ ਕਰ ਦਿੱਤੀ ਹੈ।