ਰਾਏਕੋਟ ਪੁਲਿਸ ਲੌਕਡਾਊਨ ਦੀ ਪਾਲਣਾ ਨੂੰ ਲੈ ਕੇ ਹੋਈ ਸਖਤ - ਫਲੈਗ ਮਾਰਚ
ਲੁਧਿਆਣਾ : ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਲਗਾਏ ਲੌਕਡਾਊਨ ਨੂੰ ਲੈ ਕੇ ਰਾਏਕੋਟ ਪੁਲਿਸ ਪੂਰੀ ਤਰ੍ਹਾਂ ਸਖ਼ਤ ਹੋ ਗਈ ਹੈ। ਸੋਮਵਾਰ ਨੂੰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਏਕੋਟ ਦੇ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸਐਚਓ ਅਜੈਬ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਅਤੇ ਲੌਕਡਾਊਨ ਦੀ ਪਾਲਣਾ ਕਰਨ ਦੇ ਲਈ ਜਾਗਰੂਕ ਕਰਨ ਦੇ ਮਕਸਦ ਤਹਿਤ ਰਾਏਕੋਟ ਸ਼ਹਿਰ ਅਤੇ ਵੱਖ ਵੱਖ ਪਿੰਡਾਂ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਕਿਹਾ।