ਮਾਈਕਰੋ ਫ਼ਾਇਨਾਂਸ ਕੰਪਨੀਆਂ ਵਿਰੁੱਧ ਰਾਏਕੋਟ ਦੀਆਂ ਔਰਤਾਂ ਨੇ ਕੀਤਾ ਰੋਸ ਪ੍ਰਦਰਸ਼ਨ - raikot women
ਰਾਏਕੋਟ: ਤਹਿਸੀਲ ਕੰਪਲੈਕਸ ਅੱਗੇ ਸੀਪੀਆਈ ਐੱਮ.ਐੱਲ.ਲਿਬਰੇਸ਼ਨ ਵੱਲੋਂ ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਕਰਜ਼ਾ ਵਸੂਲੀ ਲਈ ਪੇਂਡੂ ਅਤੇ ਸ਼ਹਿਰੀ ਔਰਤਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਰਾਏਕੋਟ ਇਲਾਕੇ ਦੀਆਂ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਮਾਈਕਰੋ ਫਾਈਨਾਂਸ ਕੰਪਨੀਆਂ ਤੇ ਸਰਕਾਰਾਂ ਵਿਰੁੱਧ ਜੰਮ ਨਾਅਰੇਬਾਜੀ ਕੀਤੀ।