ਜੰਡਿਆਲਾ ਗੁਰੂ ਗਹਿਰੀ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ 72ਵੇਂ ਦਿਨ 'ਚ ਸ਼ਾਮਿਲ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਗਹਿਰੀ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਅੱਜ 72ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਉਹਨਾਂ ਕਿਹਾ ਕਿ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਗੁਜਰਾਤ , ਐੱਮ.ਪੀ , ਰਾਜਸਥਾਨ ਦੇ ਕਿਸਾਨਾਂ ਦੀ ਵੱਡੀ ਸ਼ਮੂਲੀਅਤ ਹੋਈ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਮਸਲਾ ਲਮਕਾਉਣ ਦੀ ਬਜਾਏ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖ਼ਰੀਦ ਦਾ ਕਾਨੂੰਨ ਬਣਾਇਆ ਜਾਵੇ ਤੇ ਸੁਆਮੀਨਾਥਨ ਦੀ ਰਿਪੋਰਟ ਮੁਤਾਬਕ ਫ਼ਸਲਾਂ ਦੇ ਭਾਅ ਦਿੱਤੇ ਜਾਣ ।