ਕਿਸਾਨਾਂ ਵੱਲੋਂ ਕੀਤਾ ਗਿਆ ਰੇਲ ਰੋਕੋ ਅੰਦੋਲਨ - ਹਰਜੀਤ ਗਰੇਵਾਲ
ਸ੍ਰੀ ਮੁਕਤਸਰ ਸਾਹਿਬ:ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਕਾਲ ਨੂੰ ਲੈ ਕੇ ਕਿਸਾਨਾਂ (Farmers) ਵੱਲੋਂ ਰੇਲ ਰੋਕੋ ਅੰਦੋਲਨ ਪੂਰੇ ਭਾਰਤ (India) ਵਿੱਚ ਕੀਤਾ ਗਿਆ। ਕਿਸਾਨਾਂ ਵੱਲੋਂ ਰੇਲਾਂ ਦੇ ਪਟੜੀਆਂ ਤੇ ਬਹਿ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ (Central Government) ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰੇ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਹੈ ਕਿ ਇਸ ਮੌਕੇ ਕਿਸਾਨਾਂ ਨੇ ਬੀਜੇਪੀ ਲੀਡਰ ਹਰਜੀਤ ਗਰੇਵਾਲ ਉਤੇ ਨਿਸ਼ਾਨੇ ਸਾਧੇ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਰੇਲ ਰੋਕੋ ਅੰਦੋਲਨ ਕਰਕੇ ਅਸੀਂ ਆਪਣੀ ਆਵਾਜ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਹਾਂ।