ਗੁਰਦਾਸਪੁਰ: ਮੀਂਹ ਤੇ ਹਨੇਰੀ ਕਾਰਨ ਡਿੱਗੇ ਦਰਖ਼ਤ,ਬਿਜਲੀ ਸਪਲਾਈ ਹੋਈ ਪ੍ਰਭਾਵਤ - ਬਿਜਲੀ ਸਪਲਾਈ
ਗੁਰਦਾਸਪੁਰ: ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਗੁਰਦਾਸਪੁਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ ਤੇ ਤੇਜ਼ ਮੀਂਹ ਪਿਆ। ਇਸ ਕਾਰਨ ਜਿਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਕਾਦੀਆਂ ਕਸਬੇ 'ਚ ਕਾਫੀ ਨੁਕਸਾਨ ਹੋਇਆ ਹੈ। ਹਨੇਰੀ ਦੇ ਕਾਰਨ ਕਈ ਦਰਖ਼ਤ ਟੁੱਟ ਕੇ ਸੜਕਾਂ 'ਤੇ ਡਿੱਗ ਪਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਵਰ ਕਾਰਪੋਰੇਸ਼ਨ ਕਾਦੀਆਂ ਦੇ ਐਸਡੀਓ ਮਲਕੀਤ ਸਿੰਘ ਸੰਧੂ ਨੇ ਦੱਸਿਆ ਕਿ ਤੇਜ਼ ਹਨੇਰੀ ਤੇ ਝੱਖੜ ਚੱਲਣ ਨਾਲ ਦਰੱਖਤਾਂ ਦੇ ਡਿੱਗਣ ਕਾਰਨ ਵੱਖ- ਵੱਖ ਥਾਵਾਂ ਉੱਤੇ ਬਿਜਲੀ ਪੋਲ ਤੇ ਤਾਰਾਂ ਟੁੱਟ ਗਈਆਂ ਹਨ। ਇਸ ਨਾਲ ਇਲਾਕੇ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਦਾ ਭਾਰੀ ਨੁਕਸਾਨ ਹੋਇਆ ਹੈ ਉਨ੍ਹਾਂ ਕਿਹਾ ਕਿ ਸਾਡੇ ਕਰਮਚਾਰੀ ਤਾਰਾਂ ਜੋੜਣ ਦਾ ਕੰਮ ਕਰ ਰਹੇ ਹਨ ਅਤੇ ਜਲਦ ਹੀ ਉਨ੍ਹਾਂ ਬਿਜਲੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ।