ਚੰਡੀਗੜ੍ਹ 'ਚ ਮੀਂਹ ਪੈਣ ਨਾਲ ਤਾਪਮਾਨ 'ਚ ਆਈ ਗਿਰਾਵਟ - Rain Fall in chandigarh
ਮੌਸਮ 'ਚ ਤਬਦੀਲੀ ਕਾਰਨ ਪੰਜਾਬ ਤੇ ਹਰਿਆਣਾ 'ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ 'ਚ ਦੁਪਹਿਰ ਬਾਅਦ ਮੀਂਹ ਪੈਣ ਨਾਲ ਮੌਸਮ 'ਚ ਠੰਡਕ ਮਹਿਸੂਸ ਕੀਤੀ ਗਈ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਰਿਹਾ ਹੈ। ਮੌਸਮ ਮਾਹਿਰਾਂ ਮੁਤਾਬਕ ਭੱਲਕੇ ਤੱਕ ਮੌਸਮ ਅਜਿਹਾ ਹੀ ਰਹੇਗਾ ਤੇ ਬਾਅਦ ਦੁਪਹਿਰ ਧੁੱਪ ਨਿਕਲਣ ਦੇ ਆਸਾਰ ਹਨ। ਉਨ੍ਹਾਂ 31 ਮਾਰਚ ਤੱਕ ਮੌਸਮ 'ਚ ਤਬਦੀਲੀ ਜਾਰੀ ਰਹਿਣ ਦੀ ਗੱਲ ਆਖੀ।