ਧੂਰੀ ਵਿੱਚ ਪਿਆ ਮੀਂਹ, ਪ੍ਰਸ਼ਾਸ਼ਨ ਦੀ ਖੁੱਲ੍ਹੀ ਪੋਲ - rain in punjab
ਸੰਗਰੂਰ: ਵੀਰਵਾਰ ਨੂੰ ਸੰਗਰੂਰ ਦੇ ਧੂਰੀ ਵਿੱਚ ਭਾਰੀ ਮੀਂਹ ਪਿਆ। ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਮੀਂਹ ਨਾਲ ਸੜਕਾਂ ਪਾਣੀ ਨਾਲ ਭਰ ਗਈਆਂ ਹਨ। ਮੀਂਹ ਪੈਣ ਨਾਲ ਧੂਰੀ ਦੀਆਂ ਸੜਕਾਂ ਪਾਣੀ-ਪਾਣੀ ਹੋ ਗਈਆਂ ਹਨ ਜਿਸ ਨਾਲ ਪ੍ਰਸ਼ਾਸਨ ਵੱਲੋਂ ਕੀਤੇ ਕੰਮਾਂ ਦੀ ਪੋਲ ਖੁੱਲ੍ਹ ਗਈ ਹੈ। ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਥਾਨਕ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।