ਅੰਮ੍ਰਿਤਸਰ: ਮੀਂਹ ਤੇ ਠੰਡੀਆਂ ਹਵਾਵਾਂ ਵੀ ਸ਼ਰਧਾਲੂਆਂ ਦੀ ਸ਼ਰਧਾ ਫੋਕੀਆਂ - ਅੰਮ੍ਰਿਤਸਰ ਖ਼ਬਰ
ਭਾਵੇਂ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਮੀਂਹ, ਠੰਢੀਆਂ ਹਵਾਵਾਂ, ਗੜੇ, ਬੂੰਦਾ-ਬਾਂਦੀ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਤੇ ਇਸ ਦੇ ਨਾਲ ਹੀ ਠੰਢ ਵੀ ਵੱਧ ਗਈ ਹੈ, ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਆਉਣ ਵਾਲੀਆਂ ਸੰਗਤਾਂ ਦੀ ਸ਼ਰਧਾ ਅੱਗੇ ਇਹ ਮੀਂਹ ਤੇ ਠੰਡੀਆਂ ਹਵਾਵਾਂ ਬੌਣੀਆਂ ਹੋ ਗਈਆਂ ਹਨ। ਕਿਉਂਕਿ ਸੰਗਤਾਂ ਲਗਾਤਾਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।