ਮੌਸਮ ਦਾ ਬਦਲਿਆ ਮਿਜ਼ਾਜ, ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ - ਮੀਂਹ
ਜਲੰਧਰ : ਮੌਸਮ ਵਿੱਚ ਲਗਾਤਾਰ ਬਦਲਾਅ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਮੌਸਮ 'ਚ ਤਬਦੀਲੀ ਕਾਰਨ ਪੰਜਾਬ 'ਚ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਜਲੰਧਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਪੈਂਣ ਨਾਲ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਮੀਂਹ ਪੈਣ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਇਸ ਦਾ ਫ਼ਾਇਦਾ ਹੋਵੇਗਾ ਕਿਉਂਕਿ ਕਿਸਾਨ ਝੋਨਾ ਲਾ ਰਹੇ ਹਨ। ਮੀਂਹ ਪੈਣ ਦੇ ਚਲਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਵਰਤੋਂ ਨਹੀਂ ਕਰਨੀ ਪਵੇਗੀ, ਜਿਸ ਕਰਕੇ ਉਨ੍ਹਾਂ ਕੋਲ ਪਾਣੀ ਤੇ ਬਿਜ਼ਲੀ ਦੀ ਬਚਤ ਹੋਵੇਗੀ।