ਜਲੰਧਰ 'ਚ ਪਿਆ ਮੀਂਹ, ਕਿਸਾਨਾਂ ਵਾਸਤੇ ਵਧੀਆਂ ਮੁਸ਼ਕਿਲਾਂ - farmer
ਜਲੰਧਰ : ਸ਼ਹਿਰ ਵਿੱਚ ਮੰਗਲਵਾਰ ਨੂੰ ਦੁਪਹਿਰੇ ਠੰਡੀਆਂ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਪਿਆ ਹੈ, ਜਿਸ ਦੇ ਚੱਲਦਿਆਂ ਲੋਕਾਂ ਨੂੰ ਗ਼ਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਕਿਸਾਨਾਂ ਨੂੰ ਇਸ ਮੀਂਹ ਦੇ ਨਾਲ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਤਾਂ ਪਹਿਲਾਂ ਹੀ ਕੋਰੋਨਾ ਵਾਇਰਸ ਕਾਰਨ ਹੋਏ ਲੌਕਡਾਊਨ ਕਾਰਨ ਕਿਸਾਨ ਅਤੇ ਆਮ ਲੋਕ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ, ਉੱਤੋਂ ਦੀ ਕੁਦਰਤ ਵੀ ਉਨ੍ਹਾਂ ਦਾ ਸਾਥ ਨਹੀਂ ਦੇ ਰਹੀ ਹੈ।