ਕੜਾਕੇ ਦੀ ਠੰਡ ਤੋਂ ਬਾਅਦ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ - ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ
ਪਹਾੜੀ ਇਲਾਕਿਆਂ ਦੇ ਵਿੱਚ ਹੋ ਰਹੀ ਬਰਫਬਾਰੀ ਦੇ ਨਾਲ ਹਲਕੀ ਬਰਸਾਤ ਮੈਦਾਨੀ ਇਲਾਕਿਆਂ ਵਿੱਚ ਵੀ ਦੇਖੀ ਜਾ ਰਹੀ ਹੈ। ਬਠਿੰਡਾ ਦੇ ਵਿੱਚ ਦੋ ਦਿਨ ਤੋਂ ਹੋ ਰਹੀ ਲਗਾਤਾਰ ਬਰਸਾਤ ਨੇ ਲੋਕਾਂ ਦੇ ਜਨਜੀਵਨ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੀ 8 ਜਨਵਰੀ ਤੱਕ ਇਹ ਬਰਸਾਤ ਉੱਤਰੀ ਭਾਰਤ ਦੇ ਵਿੱਚ ਲਗਾਤਾਰ ਜਾਰੀ ਰਹੇਗੀ। ਦੂਜੇ ਪਾਸੇ ਇਹ ਮੀਂਹ ਖੇਤੀਬਾੜੀ ਦੇ ਲਈ ਕਾਫੀ ਲਾਹੇਵੰਦ ਦੱਸਿਆ ਜਾ ਰਿਹਾ ਹੈ।