ਪੰਜਾਬ ਤੇ ਹਰਿਆਣਾ 'ਚ ਮੀਂਹ ਨੇ ਕੀਤਾ ਮੌਸਮ ਸੁਹਾਵਣਾ, ਕੱਲ ਵੀ ਪਵੇਗਾ ਮੀਂਹ - ਪੰਜਾਬ ਵਿੱਚ ਮੀਂਹ
ਪੰਜਾਬ ਤੇ ਹਰਿਆਣਾ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਉੱਤਰੀ ਭਾਰਤ ਵਿਚ ਵੈਸਟਰਨ ਡਿਸਟਰਬੈਂਸ ਹੋਈ ਹੈ। ਇਸ ਬਾਰੇ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ ਤੇ ਅੰਮ੍ਰਿਤਸਰ ਵਿੱਚ ਮੀਂਹ ਤੇਜ਼ ਪੈ ਰਿਹਾ ਹੈ ਤੇ ਬਾਕੀ ਇਲਾਕਿਆਂ ਵਿਚ ਮੀਂਹ ਘੱਟ ਹੈ। ਇਸ ਦੇ ਨਾਲ ਹੀ ਕੱਲ੍ਹ ਤੱਕ ਅਜਿਹਾ ਹੀ ਮੌਸਮ ਰਹਿਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।